Movie News

ਰਵਿੰਦਰ ਗਰੇਵਾਲ ਅੱਜ ਲੈ ਕੇ ਆ ਰਿਹਾ '15 ਲੱਖ'

‘ਫਰਾਈਡੇ ਰਸ਼ ਮੋਸ਼ਨ ਪਿਕਚਰਜ਼ ਦਾ ਬੈਨਰ ਹੇਠ ਬਣੀ ਫਿਲਮ ‘ਪੰਦਰਾਂ ਲੱਖ ਕਦੋਂ ਆਉਗਾ’ ਅੱਜ ਸਿਨੇਮਾਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ।ਨਿਰਮਾਤਾ ਜੋੜੀ ਰੁਪਾਲੀ ਗੁਪਤਾ ਤੇ ਦੀਪਕ ਗੁਪਤਾ ਵਲੋਂ ਪ੍ਰੋਡਿਊਸ ਇਸ ਫਿਲਮ ਵਿੱਚ ਮੁੱਖ ਭੂਮਿਕਾ ਗਾਇਕ ਰਵਿੰਦਰ ਗਰੇਵਾਲ ਨੇ ਨਿਭਾਈ ਹੈ ਅਤੇ ਦਰਸ਼ਕ ਰਵਿੰਦਰ ਗਰੇਵਾਲ ਨੂੰ ਪਹਿਲੀ ਵਾਰ ਵੱਖ-ਵੱਖ ਦਿਲਚਸਪ ਕਿਰਦਾਰਾਂ ਵਿੱਚ ਵੇਖਣਗੇ। ਇਸ ਫ਼ਿਲਮ ਦੀ ਕਹਾਣੀ ਤੇ ਸਕਰੀਨ ਪਲੇਅ ਸੁਰਮੀਤ ਮਾਵੀ ਨੇ ਲਿਖਿਆ ਹੈ।ਦੱਸ ਦਈਏ ਕਿ ‘ਫਰਾਈਡੇ ਰਸ਼ ਮੋਸ਼ਨ ਪਿਕਚਰਜ਼’ ਦਾ ਬੈਨਰ ਦੀਆਂ ਪਹਿਲੀਆਂ ਫ਼ਿਲਮਾਂ ਵਾਂਗ ਹੀ ਇਹ ਫ਼ਿਲਮ ਵੀ ਸਮਾਜ ਦੇ ਵੱਖ-ਵੱਖ ਮੁੱਦਿਆਂ ਨਾਲ ਜੁੜੀ ਮਨੋਰੰਜਨ ਭਰਪੂਰ ਫ਼ਿਲਮ ਹੈ ਜੋ ਪੰਜਾਬ ਵਿੱਚ ਫੈਲੇ ਅੰਧ ਵਿਸ਼ਵਾਸ, ਡੇਰਾਵਾਦ ਅਤੇ ਸਿਆਸਤ ਦੀ ਆੜ ਵਿੱਚ ਹੁੰਦੇ ਨਜਾਇਜ਼ ਧੰਦਿਆਂ ‘ਤੇ ਤਿੱਖਾ ਵਿਅੰਗ ਕਰਦੀ ਹੋਈ ਦਰਸ਼ਕਾਂ ਨੂੰ ਹਾਸੇ ਹਾਸੇ ਵਿੱਚ ਚੰਗਾ ਮੈਸੇਜ਼ ਦੇਵੇਗੀ। ਫ਼ਿਲਮ ਦੀ ਕਹਾਣੀ ਆਮ ਫ਼ਿਲਮਾਂ ਤੋਂ ਬਹੁਤ ਹਟਵੇਂ ਵਿਸ਼ੇ ਦੀ ਹੈ ।ਨਿਰਦੇਸ਼ਕ ਮਨਪ੍ਰੀਤ ਬਰਾੜ ਵਲੋਂ ਨਿਰਦੇਸ਼ਿਤ ਇਸ ਫ਼ਿਲਮ ਵਿੱਚ ਰਵਿੰਦਰ ਗਰੇਵਾਲ ਦੇ ਨਾਲ ਅਦਾਕਾਰਾ ਪੂਜਾ ਵਰਮਾ, ਜਸਵੰਤ ਰਾਠੌੜ, ਸਮਿੰਦਰ ਵਿੱਕੀ,ਹੌਬੀ ਧਾਲੀਵਾਲ, ਮਲਕੀਤ ਰੌਣੀ,ਗੁਰਪ੍ਰੀਤ ਕੌਰ ਭੰਗੂ, ਸੀਮਾ ਕੌਸ਼ਲ, ਸੁਖਦੇਵ ਬਰਨਾਲਾ, ਅਜੇ ਜੇਠੀ ਅਤੇ ਯਾਦ ਗਰੇਵਾਲ ਆਦਿ ਨਾਮੀ ਸਿਤਾਰੇ ਨਜ਼ਰ ਆਉਣਗੇ। ਫਿਲਮ ਦੇ ਗੀਤ ਰਵਿੰਦਰ ਗਰੇਵਾਲ, ਰਣਜੀਤ ਬਾਵਾ, ਗੁਰਲੇਜ਼ ਅਖ਼ਤਰ ਨੇ ਗਾਏ ਹਨ।ਫ਼ਿਲਮ ਡ੍ਰਿਸਟੀਬਿਊਟਰ ‘ਓਮਜ਼ੀ ਗਰੁੱਪ’ ਮੁਨੀਸ਼ ਸਾਹਨੀ ਹਨ।

Leave a Reply