Movie News

ਫ਼ਿਲਮ ‘ਕੈਰੀ ਆਨ ਜੱਟਾ’ ਦਾ ਸੀਕੁਅਲ ਗਿੱਪੀ ਦੀ ਨਵੀਂ ਫ਼ਿਲਮ ‘ਕੈਰੀ ਆਨ ਜੱਟਾ-2’ ਦੀ ਸ਼ੂਟਿੰਗ ਸ਼ੁਰੂ

ਚੰਡੀਗੜ੍ਹ- ਪਾਲੀਵੁੱਡ ਇੰਡਸਟਰੀ ਦੀ ਬਹੁਪੱਖੀ ਸ਼ਖਸੀਅਤ ਗਿੱਪੀ ਗਰੇਵਾਲ ਨੇ ਦਰਸ਼ਕਾਂ ਵਲੋਂ ਚਿਰਾਂ ਤੋਂ ਉਡੀਕੀ ਜਾ ਰਹੀ ਆਪਣੀ ਫਿਲਮ ‘ਕੈਰੀ ਆਨ ਜੱਟਾ-2’ ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ।ਜਾਣਕਾਰੀ ਅਨੁਸਾਰ ਇਹ ਫ਼ਿਲਮ ਸਾਲ 2012 ‘ਚ ਆਈ ਸੁਪਰਹਿੱਟ ਢਿੱਡੀ ਪੀੜਾਂ ਪਾਉਣ ਵਾਲੀ ਪੰਜਾਬੀ ਫਿਲਮ ‘ਕੈਰੀ ਆਨ ਜੱਟਾ’ ਦਾ ਸੀਕੁਅਲ ਹੈ । ਫਿਲਮ ਦਾ ਨਿਰਦੇਸ਼ਨ ਸਮੀਪ ਕੰਗ ਵਲੋਂ ਕੀਤਾ ਜਾ ਰਿਹਾ ਹੈ । ਫਿਲਮ ਦੀ ਸਕ੍ਰੀਨਪਲੇ ਵੈਭਵ ਸੁਮਨ ਤੇ ਸ਼੍ਰੇਆ ਸ਼੍ਰੀਵਾਸਤਵ ਵਲੋਂ ਤਿਆਰ ਕੀਤੇ ਗਏ ਹਨ ਅਤੇ ਡਾਇਲਾਗ ਨਰੈਸ਼ ਕਥੂਰੀਆ ਦੇ ਹਨ। ਇਸ ਫਿਲਮ ‘ਚ ਹੀਰੋ ਦੇ ਕਿਰਦਾਰ ‘ਚ ਗਿੱਪੀ ਗਰੇਵਾਲ ਹਨ ਤੇ ਉਨਾਂ ਦੇ ਨਾਲ ਅਦਾਕਾਰਾ ਸੋਨਮ ਬਾਜਵਾ, ਬੀਨੂੰ ਢਿੱਲੋ, ਬੀ.ਐਨ. ਸ਼ਰਮਾ, ਗੁਰਪ੍ਰੀਤ ਘੁੱਗੀ, ਜਸਵਿੰਦਰ ਭੱਲਾ, ਰਾਣਾ ਰਣਬੀਰ ਅਤੇ ਕਰਮਜੀਤ ਅਨਮੋਲ ਆਦਿ ਨਾਮੀ ਅਦਾਕਾਰ ਅਹਿਮ ਭੂਮਿਕਾ ‘ਚ ਨਜ਼ਰ ਆਉਣਗੇ। ਫਿਲਮ ਵਾਈਟ ਹਿੱਲ ਸਟੂਡੀਓਜ਼ ਦੇ ਬੈਨਰ ਹੇਠ ਅਗਲੇ ਸਾਲ ਤੱਕ ਰਿਲੀਜ਼ ਕੀਤੀ ਜਾਵੇਗੀ ਜਿਸ ਦੇ ਨਿਰਮਾਤਾ ਗੁਣਬੀਰ ਸਿੰਘ ਸਿੱਧੂ ਤੇ ਮਨਮੋੜ ਸਿੰਘ ਸਿੱਧੂ ਹਨ।

Leave a Reply